ਸਿੱਖ ਨਸਲਕੁਸ਼ੀ ਦੀ ੪੦ਵੀਂ ਵਰੇਗੰਢ ਮੌਕੇ ਪੰਥ ਸੇਵਕ ਸਖਸ਼ੀਅਤਾਂ ਵੱਲੋਂ ਜਾਰੀ ਕੀਤਾ ਗਿਆ ਸਾਂਝਾ ਬਿਆਨ

 

ਨਵੰਬਰ ੧੯੮੪ ਵਿੱਚ ਇੰਡੀਆ ਭਰ ਵਿੱਚ ਵਾਪਰੀ ਸਿੱਖ ਨਸਲਕੁਸ਼ੀ ਦੀ ੪੦ਵੀਂ ਵਰੇਗੰਢ ਮੌਕੇ ਪੰਥ ਸੇਵਕ ਸਖਸ਼ੀਅਤਾਂ ਵੱਲੋਂ ਇੱਕ ਗੁਰਮਤਿ ਸਮਾਗਮ ਗੁਰਦੁਆਰਾ ਥੜਾ ਸਾਹਿਬ, ਇਆਲੀ ਕਲਾਂ, ਲੁਧਿਆਣਾ ਵਿਖੇ ਕਰਵਾਇਆ ਗਿਆ। ਇਸ ਮੌਕੇ ਪੰਥ ਸੇਵਕ ਸ਼ਖਸ਼ੀਅਤਾਂ ਵੱਲੋਂ ਜਾਰੀ ਕੀਤਾ ਗਿਆ ਇੱਕ ਸਾਂਝਾ ਬਿਆਨ ਪੰਥ ਸੇਵਕ ਭਾਈ ਨਾਰਾਇਣ ਸਿੰਘ ਨੇ ਪੜ੍ਹ ਕੇ ਸੁਣਾਇਆ।